ਪਿੰਡ ਵਾਸੀਆਂ ਨੇ ਡਿੱਪੂ ਹੋਲਡਰ ਖਿਲਾਫ ਕੀਤੀ ਨਾਅਰੇਬਾਜ਼ੀ, ਲਾਏ ਕਣਕ ਘੱਟ ਦੇਣ ਦੇ ਇਲਜ਼ਾਮ - ਪਿੰਡਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ
🎬 Watch Now: Feature Video
ਤਰਨਤਾਰਨ: ਵਿਧਾਨਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਦੁੱਬਲੀ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਡਿੱਪੂ ਹੋਲਡਰ ਅਤੇ ਪ੍ਰਸ਼ਾਸਨ ਦੇ ਖਿਲਾਫ ਪਿੰਡਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਡਿੱਪੂ ਹੋਲਡਰ ਵੱਲੋਂ ਬਿਨਾਂ ਇੰਸਪੈਕਟਰ ਦੀ ਮੌਜੂਦਗੀ ਚ ਆਪਣੇ ਚਹਿਤਿਆਂ ਦੀਆਂ ਪਰਚੀਆਂ ਕੱਟੀਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ ਜਿਨ੍ਹਾਂ ਗਰੀਬ ਲੋਕਾਂ ਦੀਆਂ ਪਹਿਲਾਂ ਹੀ ਪਰਚੀਆਂ ਕੱਟੀਆਂ ਗਈਆਂ ਸਨ ਉਨ੍ਹਾਂ ਨੂੰ ਪੰਜ ਪੰਜ ਕਿਲੋ ਕਣਕ ਘੱਟ ਦਿੱਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸਬੰਧ ’ਚ ਡਿੱਪੂ ਹੋਲਡਰ ਸੁਖਜਿੰਦਰ ਸਿੰਘ ਨੇ ਆਪਣੇ ਤੇ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਕਣਕ ਘੱਟ ਨਹੀਂ ਦਿੱਤੀ ਜਾ ਰਹੀ ਅਤੇ ਸਾਰਿਆਂ ਦੀਆਂ ਪਰਚੀਆਂ ਕੱਟੀਆਂ ਜਾ ਰਹੀਆਂ ਹਨ।
Last Updated : Feb 3, 2023, 8:18 PM IST