ਬਟਾਲਾ ਪੁਲਿਸ ਲਾਈਨ ’ਚ ਮਨਾਇਆ ਗਿਆ ਮਹਿਲਾ ਦਿਵਸ - Women Day celebrated at Batala Police Line
🎬 Watch Now: Feature Video
ਗੁਰਦਾਸਪੁਰ: ਅੰਤਰਰਾਸ਼ਟਰੀ ਮਹਿਲਾ ਦਿਵਸ (International Women Day) ਮੌਕੇ ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ ’ਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਚ ਬਟਾਲਾ ਦੇ ਐਸਐਸਪੀ ਗੌਰਵ ਤੂਰਾ ਨੇ ਸ਼ਿਰਕਤ ਕੀਤੀ। ਇਸ ਸਮਾਮਗ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਸ਼ਾਮਿਲ ਹੋਏ। ਇਸ ਸਮਾਗਮ ’ਚ ਸ਼ਾਮਿਲ ਐਸਐਸਪੀ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਔਰਤਾਂ ਦਾ ਸਨਮਾਨ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਖੇਤਰ ਅਜਿਹਾ ਨਹੀਂ ਰਿਹਾ ਜਿਸ ਵਿੱਚ ਔਰਤਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਨਾ ਮਨਵਾਇਆ ਹੋਵੇ। ਇਸ ਦੇ ਨਾਲ ਹੀ ਮਹਿਲਾ ਪੁਲਿਸ ਅਧਕਾਰੀਆਂ ਨੇ ਕਿਹਾ ਕਿ ਅੱਜ ਕੋਈ ਅਜਿਹਾ ਖੇਤਰ ਨਹੀਂ ਹੈ ਕਿ ਜਿਸ ’ਚ ਔਰਤਾਂ ਨੇ ਆਪਣੀ ਥਾਂ ਨਹੀਂ ਬਣਾਈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਔਰਤਾਂ ਪ੍ਰਤੀ ਆਪਣੀ ਤੰਗ ਦਿਲ ਸੋਚ ਨੂੰ ਬਦਲਣਾ ਹੀ ਪਵੇਗਾ। ਇਸ ਮੌਕੇ ਮਹਿਲਾ ਪੁਲਿਸ ਅਧਕਾਰੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
Last Updated : Feb 3, 2023, 8:18 PM IST