ਕੌਮਾਂਤਰੀ ਔਰਤ ਦਿਵਸ ਮਨਾਉਣ ਲਈ ਭਦੌੜ ਤੋਂ ਔਰਤਾਂ ਦਾ ਕਾਫ਼ਲਾ ਰਵਾਨਾ - ਭਦੌੜ ਤੋਂ ਔਰਤਾਂ ਦਾ ਕਾਫ਼ਲਾ ਰਵਾਨਾ
🎬 Watch Now: Feature Video
ਬਰਨਾਲਾ: ਕੌਮਾਂਤਰੀ ਔਰਤ ਦਿਵਸ ਦੇ ਸਬੰਧ ਵਿੱਚ ਬਰਨਾਲਾ ਜ਼ਿਲ੍ਹੇ ਦੀਆਂ ਔਰਤਾਂ ਵੱਲੋਂ ਅਮਲਾ ਸਿੰਘ ਵਾਲਾ ਪਿੰਡ ਵਿੱਚ ਇਕ ਸਮਾਗਮ ਰੱਖਿਆ ਗਿਆ ਸੀ, ਜੋ ਕਿ ਪਿੰਡ ਅਮਲਾ ਸਿੰਘ ਵਾਲਾ ਤੋਂ ਕਾਫ਼ਲੇ ਦੇ ਰੂਪ ਵਿੱਚ ਬਰਨਾਲੇ ਪੁੱਜਾ। ਜਿਸ ਵਿੱਚ ਸ਼ਾਮਲ ਹੋਣ ਲਈ ਔਰਤਾਂ ਦਾ ਜੱਥਾ ਇਸ ਸਮਾਗਮ ਵਿੱਚ ਪਹੁੰਚਣ ਲਈ ਭਦੌੜ ਤੋਂ ਰਵਾਨਾ ਹੋਇਆ। ਇਸ ਸਮੇਂ ਜਾਣਕਾਰੀ ਦਿੰਦਿਆਂ ਵੱਖ-ਵੱਖ ਔਰਤਾਂ ਨੇ ਕਿਹਾ ਕਿ ਸਾਨੂੰ ਔਰਤ ਸ਼ਬਦ ਦੀ ਹੀ ਇੱਜ਼ਤ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਹੱਕ ਬਰਾਬਰ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਵਿੱਚ ਵੀ ਔਰਤਾਂ ਨੇ ਵੱਡਾ ਯੋਗਦਾਨ ਪਾਇਆ ਹੈ ਤੇ ਮਰਦ ਸਮਾਜ ਦੇ ਬਰਾਬਰ ਖੜ੍ਹ ਕੇ ਕੇਂਦਰ ਖਿਲਾਫ਼ ਵੱਡਾ ਸੰਘਰਸ਼ ਕੀਤਾ ਹੈ।
Last Updated : Feb 3, 2023, 8:19 PM IST