ਦੀਪ ਸਿੱਧੂ ਨੂੰ ਨੌਜਵਾਨਾਂ ਨੇ ਅਨੋਖੇ ਢੰਗ ਨਾਲ ਸ਼ਰਧਾਂਜਲੀ ਦਿੱਤੀ ਜਾਣੋ ਕਿਵੇਂ... - ਸਿੱਖ ਨੌਜਵਾਨ ਜਥੇਬੰਦੀਆਂ
🎬 Watch Now: Feature Video
ਅੰਮ੍ਰਿਤਸਰ :ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਦੀ ਯਾਦ ‘ਚ ਸਿੱਖ ਨੌਜਵਾਨ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਸੜਕ ਤੇ ਖੜ੍ਹ ਕੇ ਸ਼ਾਂਤਮਈ ਮਾਰਚ ਕੀਤਾ ਗਿਆ ਜਿਸ ਰਾਹੀ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਦੀਪ ਸਿੱਧੂ ਪੰਥ,ਪੰਜਾਬ, ਹੱਕ,ਸੱਚ ਅਤੇ ਧਰਮ ਦੀ ਗੱਲ ਠੋਕ ਵਜਾ ਕੇ ਕਰਦਾ ਸੀ। ਨੌਜਵਾਨਾਂ ਨੂੰ ਉਸ ਤੋਂ ਬਹੁਤ ਵੱਡੀਆਂ ਆਸਾਂ ਸਨ। ਉਸ ਦਾ ਸੰਸਾਰ ਤੋਂ ਤੁਰ ਜਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ 24 ਫਰਵਰੀ ਨੂੰ ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਾਫ਼ਲੇ ਰੂਪ ਵਿੱਚ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇਗਾ। ਸੰਗਤਾਂ ਨੂੰ ਵੀ ਕਾਫਲੇ ਦਾ ਹਿੱਸਾ ਬਣਨ ਦੀ ਬੇਨਤੀ ਕੀਤੀ।
Last Updated : Feb 3, 2023, 8:17 PM IST