ਦੀਪ ਸਿੱਧੂ ਦੀ ਯਾਦ ਵਿੱਚ ਭਦੌੜ ਵਿਖੇ ਕੱਢਿਆ ਕੈਂਡਲ ਮਾਰਚ - ਦੀਪ ਸਿੱਧੂ ਦੀ ਯਾਦ ਵਿੱਚ ਕੈਂਡਲ ਮਾਰਚ
🎬 Watch Now: Feature Video
ਬਰਨਾਲਾ: ਕੁਝ ਦਿਨ ਪਹਿਲਾਂ ਇੱਕ ਦਰਦਨਾਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋਣ ਤੋਂ ਬਾਅਦ ਦੇਸ਼ ਦੇ ਕੋਨੇ ਕੋਨੇ ਵਿਚ ਹਰ ਪਿੰਡ ਅਤੇ ਹਰ ਸ਼ਹਿਰ ਵਿੱਚ ਰੋਸ ਜ਼ਾਹਿਰ ਕੀਤੇ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਭਦੌੜ ਵਿਖੇ ਦੀਪ ਸਿੱਧੂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਉਂਕਾਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ 37 ਸਾਲਾਂ ਬਾਅਦ ਕੌਮ ਨੂੰ ਜਗਾਉਣ ਅਤੇ ਬਚਾਉਣ ਵਾਲਾ ਯੋਧਾ ਮਿਲਿਆ ਸੀ ਜਿਸ ਨੂੰ ਕੇਂਦਰੀ ਏਜੰਸੀਆਂ ਵੱਲੋਂ ਇੱਕ ਕਹਾਣੀ ਬਣਾ ਕੇ ਉਸ ਨੂੰ ਸ਼ਹੀਦ ਕਰ ਦਿੱਤਾ ਗਿਆ। ਹੁਣ ਇਸ ਘਟਨਾ ਦੀ ਜਾਂਚ ਕੇਂਦਰ ਦੀ ਸੀਬੀਆਈ ਨੂੰ ਸੌਂਪ ਕੇ ਜਾਂਚ ਠੰਢੇ ਬਸਤੇ ਵਿੱਚ ਪਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਸਮਾਂ ਤੱਕ ਦੀਪ ਸਿੱਧੂ ਦੀ ਮੌਤ ਦੇ ਅਸਲੀ ਕਾਰਨਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾਵੇਗਾ ਉਨ੍ਹਾਂ ਸਮੇਂ ਤੱਕ ਸਿੱਖ ਕੌਮ ਟਿਕ ਕੇ ਨਹੀਂ ਬੈਠੇਗਾ।
Last Updated : Feb 3, 2023, 8:17 PM IST